ਲਹਿਰਾਂ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ
ਹਰ ਵਿਅਕਤੀ ਨੂੰ ਮਿਲੇਗਾ ਪੂਰਾ ਮਾਨ ਸਨਮਾਨ :-- ਮੰਤਰੀ ਗੋਇਲ ( ਜਗਸੀਰ ਸਿੰਘ ) -ਵਿਧਾਨ ਸਭਾ ਹਲਕਾ ਲਹਿਰਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਖਨੌਰੀ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਮੰਤਰੀ ਗੋਇਲ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਕੋਈ ਏਜੰਡਾ ਨਹੀਂ , ਵਿਰੋਧੀ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ, ਆਮ ਆਦਮੀ ਪਾਰਟੀ ਜਿਥੇ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਦੀ ਗੱਲ ਕਰਦੀ ਹੈ ਉੱਥੇ ਹੀ ਵਿਰੋਧੀ ਪਾਰਟੀਆਂ ਕੋਲ ਆਪ ਨੂੰ ਕੋਸਣ ਤੋਂ ਸਿਵਾਏ ਕੋਈ ਗੱਲ ਨਹੀਂ, ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕਰਨਾ, 60,000 ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਅਪ੍ਰੈਲ ਮਹੀਨੇ ਤੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਹਜ਼ਾਰ ਅਤੇ ਪੰਦਰਾਂ ਸੌ ਰੁਪਏ ਪਾਉਣਾ ਤੋਂ ਇਲਾਵਾ ਸੂਬੇ ਨੂੰ ਭਰਿਸ਼ਟਾਚਾਰ ਅਤੇ ਨਸ਼ਾ ਮੁਕਤ ਕਰਨਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਮ ਆਦਮੀ ਪਾਰਟੀ ਦੇ ਇਤਿਹਾਸਿਕ ਕੰਮ ਹਨ, ਜਿਸ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ਤੇ ਲਿਖਿਆ ਜਾਵੇਗਾ। ਇਸ ਦੌਰਾਨ ਉਹਨਾਂ ਵੱਖ ਵੱਖ ਥਾਵਾਂ ਤੇ "ਸ਼ਾਨਦਾਰ ਚਾਰ ਸਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ" ਦੇ ਤਹਿਤ "ਸੰਵਾਦ" ਪ੍ਰੋਗਰਾਮ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਲੋਕਾਂ ਸਾਹਮਣੇ ਰੱਖਿਆ, ਦੂਜੇ ਪਾਸੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਲਹਿਰੇ ਹਲਕੇ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ ਤੇ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ। 2027 ਦੀਆਂ ਚੋਣਾਂ ਲਈ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਮੰਤਰੀ ਗੋਇਲ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਕ੍ਰਿਸ਼ਨ ਕੁਮਾਰ ਪੁੱਤਰ ਹਰੀ ਰਾਮ, ਪਰਵੀਨ ਕੁਮਾਰ ਪੁੱਤਰ ਬੰਤ ਰਾਮ, ਦੀਪਕ ਪੁੱਤਰ ਹਰ ਭਗਵਾਨ, ਪ੍ਰੇਮ ਸਿੰਘ ਪੁੱਤਰ ਸਤਨਾਮ ਸਿੰਘ, ਗੋਲੂ ਸਿੰਘ ਪੁੱਤਰ ਨਿਰੰਜਨ ਸਿੰਘ, ਸੁਰਿੰਦਰ ਕੁਮਾਰ ਪੁੱਤਰ ਜਗਦੀਸ਼ ਕੁਮਾਰ, ਓਮ ਪ੍ਰਕਾਸ਼, ਚਮਨ ਲਾਲ, ਭੁਪਿੰਦਰ, ਮਹੇਸ਼, ਰਜੇਸ਼, ਕਰਨ, ਬੰਤ ਰਾਮ ,ਜੋਤ ਮਸੀਹ ਤੋਂ ਇਲਾਵਾ ਹੋਰ ਪਾਰਟੀ ਵਲੰਟੀਅਰ ਹਾਜ਼ਰ ਸਨ।
Posted By: Daily Suraj Bureau