Daily Suraj

ਪੰਜਾਬੀ

ਐਂਟੀ-ਗੈਂਗਸਟਰ ਟਾਸਕ ਫੋਰਸ ਦੀ ਵੱਡੀ ਕਾਰਵਾਈ, ਅੰਤਰ-ਰਾਜੀ ਅਪਰਾਧੀ ਗ੍ਰਿਫ਼ਤਾਰ

25 Apr, 2026 01:11 PM

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਅੰਤਰ-ਰਾਜੀ ਅਪਰਾਧਿਕ ਨੈੱਟਵਰਕ ਨਾਲ ਜੁੜੇ ਗੈਂਗਸਟਰ ਆਰਜ਼ੂ ਬਿਸ਼ਨੋਈ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਕੋਲੋਂ ਇੱਕ .32 ਬੋਰ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਰਾਜਸਥਾਨ ਵਿੱਚ ਦਰਜ ਇੱਕ ਕਤਲ ਮਾਮਲੇ ਵਿੱਚ ਲੋੜੀਂਦਾ ਸੀ ਅਤੇ ਉਸਦੀ ਗ੍ਰਿਫ਼ਤਾਰੀ ਲਈ ਨਕਦ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ। ਇਸ ਕਾਰਵਾਈ ਨੂੰ ਗੈਂਗਸਟਰ ਨੈੱਟਵਰਕ ਖ਼ਿਲਾਫ਼ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਮਾਮਲੇ ਸੰਬੰਧੀ ਅਗਲੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਦੋਸ਼ੀ ਦੇ ਅੱਗੇ-ਪਿੱਛੇ ਦੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਅਪਰਾਧਿਕ ਨੈੱਟਵਰਕ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਸੰਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕ ਨੂੰ ਜੜ ਤੋਂ ਖਤਮ ਕਰਨ ਅਤੇ ਰਾਜ ਵਿੱਚ ਅਮਨ ਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Posted By: Daily Suraj Bureau

Latest News