ਪੰਜਾਬ ਸਰਕਾਰ ਵੱਲੋਂ 85 ਹਜ਼ਾਰ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ ਵਧਾਉਣ ਦੀ ਸਿਫ਼ਾਰਸ਼
- ਪੰਜਾਬ
- (Asia/Kolkata)
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਗਠਿਤ ਕੈਬਨਿਟ ਸਬ ਕਮੇਟੀ ਨੇ 85 ਹਜ਼ਾਰ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 42 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਸਿਫ਼ਾਰਸ਼ ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਅੰਤਿਮ ਮੰਜ਼ੂਰੀ ਲਈ ਭੇਜੀ ਜਾਵੇਗੀ। ਇਹ ਫ਼ੈਸਲਾ ਉਹਨਾਂ ਮੁਲਾਜ਼ਮਾਂ ਲਈ ਹੈ ਜੋ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਹਨ। ਇਨ੍ਹਾਂ ਦੀ ਭਰਤੀ ਕੇਂਦਰੀ ਤਨਖ਼ਾਹ ਸਕੇਲਾਂ ਦੇ ਆਧਾਰ ’ਤੇ ਕੀਤੀ ਗਈ ਸੀ, ਜੋ ਕਿ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੁਆਰਾ ਸਿਫ਼ਾਰਸ਼ ਕੀਤੇ ਗਏ ਸੂਬਾਈ ਤਨਖ਼ਾਹ ਢਾਂਚੇ ਨਾਲੋਂ ਘੱਟ ਹਨ। ਇਸ ਕਾਰਨ ਮੁਲਾਜ਼ਮਾਂ ਅਤੇ ਸਰਕਾਰ ਵਿਚਕਾਰ ਟਕਰਾਅ ਬਣਿਆ ਹੋਇਆ ਸੀ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ। ਕੈਬਨਿਟ ਸਬ ਕਮੇਟੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਸ਼ਾਮਲ ਹਨ। ਅਮਨ ਅਰੋੜਾ ਨੇ ਦੱਸਿਆ ਕਿ ਇਸ ਵਾਧੇ ਦਾ ਲਾਭ ਨਾ ਸਿਰਫ਼ ਮੌਜੂਦਾ ਸਰਕਾਰ ਵੱਲੋਂ ਭਰਤੀ ਕੀਤੇ 71 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ, ਸਗੋਂ ਪਿਛਲੀ ਕਾਂਗਰਸੀ ਸਰਕਾਰ ਦੌਰਾਨ ਭਰਤੀ ਹੋਏ 14 ਹਜ਼ਾਰ ਮੁਲਾਜ਼ਮਾਂ ਨੂੰ ਵੀ ਮਿਲੇਗਾ। ਮੁੱਖ ਮੰਤਰੀ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਇਹ ਸਿਫ਼ਾਰਸ਼ਾਂ ਅਮਲ ਵਿੱਚ ਲਿਆਂਦੀਆਂ ਜਾਣਗੀਆਂ। ਇਸ ਨਾਲ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਰਾਹਤ ਮਿਲੇਗੀ ਅਤੇ ਸਰਕਾਰ-ਮੁਲਾਜ਼ਮ ਟਕਰਾਅ ਨੂੰ ਸੁਲਝਾਉਣ ਵੱਲ ਇੱਕ ਵੱਡਾ ਕਦਮ ਹੋਵੇਗਾ।
Leave a Reply