ਸ.ਰਣਜੀਤ ਸਿੰਘ ਖੁਰਾਣਾ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਡਸਟ੍ਰੀਜ ਅਤੇ ਵਪਾਰ ਵਿੰਗ ਕੋਰ ਕਮੇਟੀ ਦੇ ਮੈਂਬਰ
- ਫਗਵਾੜਾ
- (Asia/Kolkata)
ਫਗਵਾੜਾ (ਅਸ਼ੋਕ ਸ਼ਰਮਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਅਤੇ ਪਾਰਟੀ ਦੇ ਖਜਾਨਚੀ ਸ੍ਰੀ ਐਨ.ਕੇ.ਸ਼ਰਮਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਜਿਸ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨਸਭਾ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਨੂੰ ਵੀ ਬਤੌਰ ਕੋਰ ਕਮੇਟੀ ਮੈਂਬਰ ਸ਼ਾਮਲ ਕੀਤਾ ਗਿਆ ਹੈ। ਸ. ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨਵ-ਗਠਿਤ ਵਿੰਗ ਦੀ ਕੋਰ ਕਮੇਟੀ ਵਿੱਚ ਉਦਯੋਗ ਅਤੇ ਵਪਾਰ ਵਿੰਗ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਹਨਾਂ ਲਈ ਬੜੇ ਮਾਣ ਦੀ ਗੱਲ ਹੈ ਕਿ ਪਾਰਟੀ ਨੇ ਉਹਨਾਂ ਪ੍ਰਤੀ ਭਰੋਸੇ ਦਾ ਪ੍ਰਗਟਾਵਾ ਕਰਦੇ ਹੋਏ ਕੋਰ ਕਮੇਟੀ ਦੇ ਮੈਂਬਰ ਵਜੋਂ ਵੱਡੀ ਜਿੰਮੇਵਾਰੀ ਦਿੱਤੀ ਹੈ। ਉਹਨਾਂ ਇਸ ਨਵੇਂ ਵਿੰਗ ਦੀ ਕੋਰ ਕਮੇਟੀ ‘ਚ ਮੈਂਬਰ ਨਾਮਜੱਦ ਕੀਤੇ ਜਾਣ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਦਲਜੀਤ ਸਿੰਘ ਚੀਮਾ ਜੀ , ਪਾਰਟੀ ਦੇ ਖਜਾਨਚੀ ਅਤੇ ਉਦਯੋਗ ਤੇ ਵਪਾਰ ਵਿੰਗ ਦੇ ਪ੍ਰਧਾਨ ਸ੍ਰੀ ਐਨ.ਕੇ. ਸ਼ਰਮਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਦਿੱਤੀ ਗਈ ਹੈ, ਉਸਨੂੰ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ।
Leave a Reply