ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਵਰ੍ਹੇਗਾ ਮੀਂਹ, 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ ਹਵਾਵਾਂ
- ਪੰਜਾਬ
- (Asia/Kolkata)
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 2 ਜੂਨ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਅੰਸ਼ਕ ਬੱਦਲਵਾਈ ਰਹਿ ਸਕਦੀ ਹੈ, ਜਿਸ ਕਾਰਨ ਹੀਟਵੇਵ ਦੀ ਸਥਿਤੀ ਵਿੱਚ ਵੀ ਕਮੀ ਆਉਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਕੁਝ ਖੇਤਰਾਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਵਿਭਾਗ ਨੇ ਪੰਜਾਬ ਦੇ ਨੌਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇਸ ਦਰਮਿਆਨ ਮਾਨਸੂਨ ਦੀ ਪ੍ਰਗਤੀ ਵੀ ਰਾਹਤ ਭਰੀ ਖ਼ਬਰ ਵਜੋਂ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਾਨਸੂਨ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਦੱਖਣੀ ਭਾਰਤ ਦੇ ਹੋਰ ਖੇਤਰਾਂ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ 3 ਜੂਨ ਤੋਂ ਉੱਤਰੀ ਭਾਰਤ ਦੇ ਮੌਸਮ ਵਿੱਚ ਵੀ ਤਬਦੀਲੀ ਦੇ ਸੰਕੇਤ ਮਿਲ ਰਹੇ ਹਨ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 2 ਜੂਨ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 3 ਅਤੇ 4 ਜੂਨ ਨੂੰ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 5 ਤੋਂ 7 ਜੂਨ ਦੇ ਦਰਮਿਆਨ ਵੀ ਰਾਜ ਦੇ ਕੁਝ ਖੇਤਰਾਂ ਵਿੱਚ ਮੀਂਹ ਪੈ ਸਕਦਾ ਹੈ।
Leave a Reply