Daily Suraj

ਪੰਜਾਬੀ

ਅੰਮ੍ਰਿਤਸਰ ਦੇ 'ਜੇਡੀ ਜਿਮ' 'ਤੇ ਤੜਕੇ ਅੰਨ੍ਹੇਵਾਹ ਫਾਇਰਿੰਗ: ਮੋਟਰਸਾਈਕਲ 'ਤੇ ਆਏ ਨਕਾਬਪੋਸ਼ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਸ਼ੀਸ਼ਾ ਹੋਇਆ ਚਕਨਾਚੂਰ

26 Oct, 2026 05:18 PM

ਅੰਮ੍ਰਿਤਸਰ ਦੇ ਮਹਿਤਾ ਇਲਾਕੇ ਵਿੱਚ ਸੋਮਵਾਰ ਤੜਕੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਨਕਾਬਪੋਸ਼ ਬਦਮਾਸ਼ਾਂ ਨੇ 'ਜੇਡੀ ਜਿਮ' ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਤਿੰਨ ਰੌਂਦ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਗੋਲੀ ਜਿਮ ਦੇ ਬਾਹਰਲੇ ਕੱਚ ਦੇ ਆਰ-ਪਾਰ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ 3 ਖ਼ਾਲੀ ਖੋਲ ਬਰਾਮਦ ਕੀਤੇ ਹਨ। ਸੀਸੀਟੀਵੀ (CCTV) ਵਿੱਚ ਕੈਦ ਹੋਈ ਪੂਰੀ ਵਾਰਦਾਤਇਸ ਗੋਲੀਬਾਰੀ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਉਂਦੇ ਹਨ। ਦੋਵਾਂ ਨੇ ਆਪਣੀ ਪਛਾਣ ਲੁਕਾਉਣ ਲਈ ਮੂੰਹ 'ਤੇ ਕੱਪੜਾ ਬੰਨ੍ਹਿਆ ਹੋਇਆ ਸੀ। ਦੋਵੇਂ ਜਿਮ ਦੇ ਬਿਲਕੁਲ ਬਾਹਰ ਆ ਕੇ ਰੁਕਦੇ ਹਨ ਅਤੇ ਬਾਈਕ ਦੇ ਪਿੱਛੇ ਬੈਠਾ ਨੌਜਵਾਨ ਤੁਰੰਤ ਪਿਸਤੌਲ ਕੱਢ ਕੇ ਜਿਮ ਵੱਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦਾ ਹੈ। ਫਾਇਰਿੰਗ ਕਰਨ ਤੋਂ ਬਾਅਦ ਦੋਵੇਂ ਮੁਲਜ਼ਮ ਬਾਈਕ ਸਟਾਰਟ ਕਰਕੇ ਮੌਕੇ ਤੋਂ ਫ਼ਰਾਰ ਹੋ ਜਾਂਦੇ ਹਨ।ਪੁਲਿਸ ਵੱਲੋਂ ਅਗਲੇਰੀ ਕਾਰਵਾਈ ਅਤੇ ਬਿਆਨ ਦਰਜਘਟਨਾ ਬਾਰੇ ਜਾਣਕਾਰੀ ਦਿੰਦਿਆਂ ਮਹਿਤਾ ਥਾਣੇ ਦੇ ਵਧੀਕ ਥਾਣਾ ਮੁੱਖੀ (A-SHO) ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੋਮਵਾਰ ਸਵੇਰੇ ਲਗਭਗ 5 ਵਜੇ ਫ਼ੋਨ ਰਾਹੀਂ ਜਿਮ ਦੇ ਬਾਹਰ ਫਾਇਰਿੰਗ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ ਜਿਮ ਦੇ ਮਾਲਕ ਅਤੇ ਘਟਨਾ ਨਾਲ ਸਬੰਧਤ ਹੋਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਪੁਲਿਸ ਵੱਲੋਂ ਪੀੜਤਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਹੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਖੰਗਾਲ ਕਰਕੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਰੂਟ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Latest News