ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਮੂਹ ਮੈਂਬਰ ਅਤੇ ਵਿਭਾਗੀ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ-ਚੇਅਰਮੈਨ ਸ਼ਿੰਗਾਰਾ ਸਿੰਘ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਮੂਹ ਮੈਂਬਰ ਅਤੇ ਵਿਭਾਗੀ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ-ਚੇਅਰਮੈਨ ਸ਼ਿੰਗਾਰਾ ਸਿੰਘ

ਨਵਨਿਯੁਕਤ ਚੇਅਰਮੈਨ ਸਿੰਗਾਰਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੀ ਹੋਈ ਪਲੇਠੀ ਮੀਟਿੰਗ ਫ਼ਤਹਿਗੜ੍ਹ ਸਾਹਿਬ, ਸਥਾਨਕ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿਖੇ ਜ਼ਿਲ੍ਹਾ ਪਰਿਸ਼ਦ ਫਤਿਹਗੜ੍ਹ ਸਾਹਿਬ ਦੇ ਨਵਨਿਯੁਕਤ ਚੇਅਰਮੈਨ ਸ੍ਰੀ ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਹੇਠ ਪਲੇਠੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡਾਂ ਵਿੱਚ ਖੇਡ ਮੈਦਾਨ, ਪਿੰਡ ਜਿੰਮ, ਆਮ ਆਦਮੀ ਕਲੀਨਿਕ, ਛੱਪੜਾਂ ਦੇ ਵਿਕਾਸ, ਸੋਲਿਡ ਵੇਸਟ ਮੈਨੇਜਮੈਂਟ ਅਤੇ ਹੋਰ ਲੋਕ ਭਲਾਈ ਨਾਲ ਸਬੰਧਤ ਸਕੀਮਾਂ ਨੂੰ ਤਰਜੀਹ ਦੇ ਆਧਾਰ 'ਤੇ ਲਾਗੂ ਕਰਨ 'ਤੇ ਜ਼ੋਰ ਦਿੱਤਾ ਗਿਆ, ਤਾਂ ਜੋ ਪਿੰਡਾਂ ਦੇ ਵਿਕਾਸ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੀਟਿੰਗ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਨੇ ਵੀ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਆਪਣੇ ਸੁਝਾਅ ਪੇਸ਼ ਕੀਤੇ। ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕਰਵਾਉਣ ਲਈ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ, ਤਾਂ ਜੋ ਪੇਂਡੂ ਖੇਤਰਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮਿਸ ਕਿਰਨਦੀਪ ਕੌਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪਰਿਸ਼ਦ, ਸ੍ਰੀ ਗੁਰਵਿੰਦਰ ਸਿੰਘ (ਵਾਈਸ ਚੇਅਰਮੈਨ), ਸ੍ਰੀ ਅਮਰਿੰਦਰ ਸਿੰਘ ਮਡੋਫਲ, ਬਲਜਿੰਦਰ ਸਿੰਘ, ਕੁਲਜਿੰਦਰ ਕੌਰ, ਜਸਪ੍ਰੀਤ ਕੌਰ, ਨਰਿੰਦਰ ਕੌਰ, ਅਮਨਦੀਪ ਕੌਰ, ਬੀਬੀ ਪਰਮਿੰਦਰ ਕੌਰ, ਸੁਖਦੇਵ ਸਿੰਘ , ਬਲਵਿੰਦਰ ਕੌਰ , ਬੀਬੀ ਭੁਪਿੰਦਰ ਕੌਰ, ਦੀਪ ਸੀਖਾ ਗਰਗ ਬੀਡੀਪੀਓ ਸਰਹਿੰਦ, ਸ੍ਰੀ ਚੰਦ ਸਿੰਘ ਬੀਡੀਪੀਓ, ਸ੍ਰੀ ਝਰਮਲ ਸਿੰਘ ਬੀਡੀਪੀਓ ਬੱਸੀ ਪਠਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।